Punjab

ਮਨੀਸ਼ਾ ਗੁਲਾਟੀ ਬਣੇ ਰਹਿਣਗੇ ‘ਪੰਜਾਬ ਮਹਿਲਾ ਕਮਿਸ਼ਨ’ ਦੇ ਚੇਅਰਪਰਸਨ

  • Punjabi Bulletin
  • Feb 15, 2023
ਮਨੀਸ਼ਾ ਗੁਲਾਟੀ ਬਣੇ ਰਹਿਣਗੇ ‘ਪੰਜਾਬ ਮਹਿਲਾ ਕਮਿਸ਼ਨ’ ਦੇ ਚੇਅਰਪਰਸਨ
  • 132 views

ਚੰਡੀਗੜ੍ਹ-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਫ਼ੈਸਲਾ ਵਾਪਸ ਲੈਂਦਿਆਂ ਕਿਹਾ ਕਿ ਮਨੀਸ਼ਾ ਗੁਲਾਟੀ ਪੰਜਾਬ ਮਹਿਲਾ ਕਮਿਸ਼ਨ ਦੇ ਚੇਅਰਮੈਨ ਬਣੇ ਰਹਿਣਗੇ। ਜਾਣਕਾਰੀ ਮੁਤਾਬਕ ਬੀਤੇ ਕੱਲ੍ਹ ਹਾਈਕੋਰਟ ਨੇ ਮਨੀਸ਼ਾ ਗੁਲਾਟੀ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਦਾਇਰ ਕਰਨ ਲਈ ਕਿਹਾ ਸੀ। ਸਰਕਾਰ ਵੱਲੋਂ ਜਵਾਬ ਲਈ ਸਮਾਂ ਮੰਗਣ ’ਤੇ ਸੁਣਵਾਈ ਬੁੱਧਵਾਰ ਤਕ ਮੁਲਤਵੀ ਕਰ ਦਿੱਤੀ ਗਈ। ਮਹੱਤਵਪੂਰਨ ਗੱਲ ਇਹ ਹੈ ਕਿ ਮਹਿਲਾ ਸੁਰੱਖਿਆ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਸਨ। ਇਸ ਵਿਚ ਮਨੀਸ਼ਾ ਗੁਲਾਟੀ ਨੂੰ ਸੇਵਾ ਵਾਧਾ ਨਾ ਦੇਣ ਸਬੰਧੀ ਜਾਰੀ ਪੱਤਰ ਨੂੰ ਰੱਦ ਕਰ ਦਿੱਤਾ ਗਿਆ। ਹਾਲਾਂਕਿ ਮਨੀਸ਼ਾ ਗੁਲਾਟੀ ਦਾ ਕਾਰਜਕਾਲ ਖਤਮ ਹੋਣ ’ਚ ਫਿਲਹਾਲ 6 ਮਹੀਨੇ ਬਾਕੀ ਸਨ।  

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024