Punjab

ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਖਿਲਾਫ਼ ਕੁੱਟਮਾਰ ਦਾ ਪਰਚਾ ਦਰਜ

  • Punjabi Bulletin
  • Feb 16, 2023
ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਖਿਲਾਫ਼ ਕੁੱਟਮਾਰ ਦਾ ਪਰਚਾ ਦਰਜ
  • 103 views

ਅਜਨਾਲਾ-ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ’ਤੇ ਥਾਣਾ ਅਜਨਾਲਾ ਵਿਖੇ ਐਫਆਰਆਈ ਦਰਜ ਕੀਤੀ ਗਈ। ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ’ਤੇ ਕੁੱਟਮਾਰ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਵਰਿੰਦਰ ਸਿੰਘ ਨਾਂ ਦੇ ਵਿਅਕਤੀ ਦੀ ਕੁੱਟਮਾਰ ਕੀਤੀ ਗਈ ਹੈ। ਵਰਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਦੋਸਤਾਂ ਜਸਪਾਲ ਸਿੰਘ ਅਤੇ ਹਰਪ੍ਰੀਤ ਸਿੰਘ ਨਾਲ ਦਮਦਮੀ ਟਕਸਾਲ ਅਜਨਾਲਾ ਵਿਖੇ ਕਰਵਾਏ ਗਏ ਧਾਰਮਿਕ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ  ਗਿਆ ਸੀ ਜਿਥੇ ਉਸਨੂੰ ਕਿਸੇ ਦਾ ਫੋਨ ਆਇਆ ਕਿ ਤੁਹਾਡਾ ਜੋ ਕੋਈ ਵਿਵਾਦ ਅੰਮ੍ਰਿਤਪਾਲ ਸਿੰਘ ਖਾਲਸਾ ਨਾਲ ਚੱਲ ਰਿਹਾ ਹੈ, ਉਸ ਬਾਰੇ ਗੱਲਬਾਤ ਕਰਨੀ ਹੈ। ਜਿਸ ’ਤੇ ਉਸ ਨੇ ਉਨ੍ਹਾਂ ਨੂੰ ਅਜਨਾਲਾ ਟਕਸਾਲ ਵਿਚ ਮਿਲਣ ਲਈ ਸੱਦ ਲਿਆ।  ਇਸ ਤੋਂ ਬਾਅਦ ਕੁੱਝ ਨੌਜਵਾਨ ਉਸ ਕੋਲ ਆਏ ਅਤੇ ਉਸ ਨੂੰ ਆਪਣੀਆਂ ਗੱਲਾਂ ਵਿਚ ਫਸਾ ਕੇ ਉਸ ਨੂੰ ਗੇਟ ਤੋਂ ਬਾਹਰ ਲੈ ਗਏ ਅਤੇ ਉਸ ਦੀ ਕੁੱਟਮਾਰ ਕਰਕੇ ਉਸ ਨੂੰ ਕਾਰ ਵਿਚ ਪਾ ਕੇ ਜੰਡਿਆਲਾ ਗੁਰੂ ਵਿਚ ਕਿਸੇ ਅਣਪਛਾਤੀ ਥਾਂ ’ਤੇ ਲੈ ਗਏ, ਜਿੱਥੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਗਈ। ਦੱਸ ਦਈਏ ਕਿ ਵਰਿੰਦਰ ਸਿੰਘ ਦੇ ਬਿਆਨਾਂ ’ਤੇ ਅੰਮ੍ਰਿਤਪਾਲ ਸਿੰਘ ਸਮੇਤ ਉਸਦੇ ਸਾਥੀਆਂ ’ਤੇ ਬਾਈ ਨੇਮ ਪਰਚਾ ਦਰਜ ਕੀਤਾ ਗਿਆ ਹੈ ਅਤੇ 20-25 ਅਣਪਛਾਤੇ ਵਿਅਕਤੀਆਂ ’ਤੇ ਧਾਰਾ 365, 379, 148-149 ਅਤੇ 323 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024