Punjab

ਕਿਸਾਨ ਆਗੂਆਂ ਦੇ ਘਰਾਂ 'ਤੇ ਛਾਪੇਮਾਰੀ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਲਿਆ ਗੰਭੀਰ ਨੋਟਿਸ

  • Punjabi Bulletin
  • Mar 12, 2023
ਕਿਸਾਨ ਆਗੂਆਂ ਦੇ ਘਰਾਂ 'ਤੇ ਛਾਪੇਮਾਰੀ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਲਿਆ ਗੰਭੀਰ ਨੋਟਿਸ
  • 118 views
ਬਰਨਾਲਾ-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਮੋਦੀ ਸਰਕਾਰ ਵੱਲੋਂ ਕਿਸਾਨ ਸੰਘਰਸ਼ ਨੂੰ ਡੰਡੇ ਦੇ ਜ਼ੋਰ ਦਬਾਉਣ ਦੀ ਮਨਸ਼ਾ ਪਾਲਦਿਆਂ ਕਿਸਾਨ ਆਗੂਆਂ ਹਰਿੰਦਰ ਸਿੰਘ ਲੱਖੋਵਾਲ ਅਤੇ ਸਤਨਾਮ ਸਿੰਘ ਬਹਿਰੂ ਦੇ ਘਰਾਂ ਅੱਗੇ ਛਾਪੇਮਾਰੀ ਕਰਨ ਦਾ ਗੰਭੀਰ ਨੋਟਿਸ ਲਿਆ ਹੈ। ਪ੍ਰੈੱਸ ਨੂੰ ਇਹ ਬਿਆਨ ਜਾਰੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ ਅਤੇ ਸਾਹਿਬ ਸਿੰਘ ਬਡਬਰ ਨੇ ਕਿਹਾ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਸੱਦੇ ਤੇ 13 ਮਾਰਚ ਨੂੰ ਡੀਸੀ ਦਫ਼ਤਰਾਂ ਵੱਲ ਮਾਰਚ ਕਰਕੇ ਮੋਦੀ ਸਰਕਾਰ ਦੀਆਂ ਅਰਥੀਆਂ ਸਾੜ੍ਹਨ ਦੇ ਸੱਦੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। 13 ਮਾਰਚ ਨੂੰ 11 ਵਜੇ ਪੂਰੇ ਜ਼ਿਲ੍ਹੇ ਵਿੱਚੋਂ ਸੈਂਕੜਿਆਂ ਦੀ ਗਿਣਤੀ ਵਿੱਚ ਜੁਝਾਰੂ ਕਿਸਾਨ ਕਾਫ਼ਲੇ ਕਚਹਿਰੀ ਚੌਂਕ ਬਰਨਾਲਾ ਵਿੱਚ ਇਕੱਠੇ ਹੋਣ ਤੋਂ ਬਾਅਦ ਡੀਸੀ ਦਫ਼ਤਰ ਬਰਨਾਲਾ ਵੱਲ ਵਿਸ਼ਾਲ ਅਰਥੀ ਫੂਕ ਮੁਜ਼ਾਹਰਾ ਕੀਤਾ ਜਾਵੇਗਾ। 
ਇਸ ਸਮੇਂ ਆਗੂਆਂ ਭੋਲਾ ਸਿੰਘ ਛੰਨਾਂ, ਕਾਲਾ ਸਿੰਘ ਜੈਦ ਅਤੇ ਬਹਾਦਰ ਸਿੰਘ ਨੇ ਕਿਹਾ ਕਿ ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਕਿਸਾਨ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਹੈ। ਮੋਦੀ ਸਰਕਾਰ ਦੀ ਇਹ ਕੋਈ ਪਹਿਲੀ ਸਾਜ਼ਿਸ਼ ਨਹੀਂ ਹੈ। ਦਿੱਲੀ ਕਿਸਾਨ ਮੋਰਚੇ ਦੌਰਾਨ ਵੀ ਅਜਿਹੀਆਂ ਅਨੇਕਾਂ ਸਾਜ਼ਿਸ਼ਾਂ ਰਚੀਆਂ ਹਨ। ਐੱਸਕੇਐੱਮ ਦੀ ਸੁਚੱਜੀ ਅਗਵਾਈ ਅਤੇ ਚੇਤੰਨ ਜਥੇਬੰਦਕ ਤਾਕਤ ਨਾਲ ਹਰ ਸਾਜ਼ਿਸ਼ ਨੂੰ ਪਛਾੜਿਆ ਸੀ ਅਤੇ ਸੰਘਰਸ਼ ਨੂੰ ਅੱਗੇ ਵਧਾਇਆ ਸੀ। ਹੁਣ ਵੀ 20 ਮਾਰਚ ਦਿੱਲੀ ਪਾਰਲੀਮੈਂਟ ਵੱਲ ਕੀਤੇ ਜਾਣ ਵਾਲੇ ਮਾਰਚ ਦੀਆਂ ਤਿਆਰੀਆਂ ਪੂਰੇ ਉਤਸ਼ਾਹ ਨਾਲ ਜਾਰੀ ਹਨ। ਹਜ਼ਾਰਾਂ ਦੀ ਗਿਣਤੀ ਵਿੱਚ ਜੁਝਾਰੂ ਕਿਸਾਨ ਕਾਫ਼ਲੇ 19 ਮਾਰਚ ਨੂੰ ਮਰਹੂਮ ਬਲਕਾਰ ਸਿੰਘ ਡਕੌਂਦਾ ਵੱਲੋਂ ਦਰੁਸਤ ਬੁਨਿਆਦ ਉੱਪਰ ਉਸਾਰੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਦੀ ਅਗਵਾਈ ਵਿੱਚ ਦਿੱਲੀ ਵੱਲ ਰਵਾਨਾ ਹੋਣਗੇ। ਇਹ ਕਾਫ਼ਲੇ ਮੋਦੀ ਹਕੂਮਤ ਨੂੰ ਝੁਕਣ ਅਤੇ ਮੰਗਾਂ ਮੰਨਣ ਲਈ ਮਜ਼ਬੂਰ ਕਰਨਗੇ।

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024