Punjab

ਪੰਜਾਬੀ ਯੂਨੀਵਰਸਿਟੀ ਨੂੰ ਕੋਈ ਵਿੱਤੀ ਸਕੰਟ ਨਹੀਂ ਆਉਣ ਦਿੱਤਾ ਜਾਵੇਗਾ: ਪੰਜਾਬ ਸਰਕਾਰ

  • Punjabi Bulletin
  • Mar 14, 2023
ਪੰਜਾਬੀ ਯੂਨੀਵਰਸਿਟੀ ਨੂੰ ਕੋਈ ਵਿੱਤੀ ਸਕੰਟ ਨਹੀਂ ਆਉਣ ਦਿੱਤਾ ਜਾਵੇਗਾ: ਪੰਜਾਬ ਸਰਕਾਰ
  • 97 views

ਚੰਡੀਗੜ੍ਹ-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਚੱਲ ਰਹੀ ਵਿੱਤੀ ਸੰਕਟ ਹਾਲਤ ਨੂੰ ਮੁੱਖ ਰੱਖਦਿਆਂ ਬੀਤੇ ਦਿਨ ਚੰਡੀਗੜ੍ਹ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਅਤੇ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ, ਪ੍ਰਿੰਸੀਪਲ ਸਕੱਤਰ (ਵਿੱਤ) ਅਤੇ ਪ੍ਰਿੰਸੀਪਲ ਸਕੱਤਰ (ਉਚੇਰੀ ਸਿੱਖਿਆ) ਪੰਜਾਬ ਨਾਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਅਤੇ ਯੂਨੀਵਰਸਿਟੀ ਅਧਿਕਾਰੀਆਂ ਦੀਆਂ ਮੀਟਿੰਗਾਂ ਹੋਈਆਂ ਜਿਸ ਵਿੱਚ ਸਰਕਾਰ ਨੇ ਸਪਸ਼ਟ ਕੀਤਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਯੂਨੀਵਰਸਿਟੀ ਵੱਲੋਂ ਮੰਗੀ ਲੋੜੀਂਦੀ ਪੂਰੀ ਗਰਾਂਟ ਦਿੱਤੀ ਜਾ ਰਹੀ ਹੈ। ਯੂਨੀਵਰਸਿਟੀ ਵੱਲੋਂ ਪਹਿਲੀ ਤਿਮਾਹੀ ਲਈ ਬਣਦੀ ਰਕਮ ਦਾ ਬਿੱਲ ਭੇਜ ਦਿੱਤਾ ਜਾਵੇ। ਸਰਕਾਰ ਨੇ ਭਰੋਸਾ ਦਿਵਾਇਆ ਕਿ ਯੂਨੀਵਰਸਿਟੀ ਨੂੰ ਕੋਈ ਵਿੱਤੀ ਸਕੰਟ ਨਹੀਂ ਆਉਣ ਦਿੱਤਾ ਜਾਵੇਗਾ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਉੱਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਮਾਣਯੋਗ ਮੁੱਖ ਮੰਤਰੀ ਭਗੰਵਤ ਸਿੰਘ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਬੰਧਤ ਅਧਿਕਾਰੀਆ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਵਿੱਤੀ ਦੁਸ਼ਵਾਰੀਆਂ ਦਾ ਸ਼ਿਕਾਰ ਯੂਨੀਵਰਸਿਟੀ ਨੂੰ ਇਸ ਸੰਕਟ ਵਿੱਚੋਂ ਕੱਢਣ ਦਾ ਭਗੰਵਤ ਸਿੰਘ ਮਾਨ ਸਰਕਾਰ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬੀ ਯੂਨੀਵਰਸਿਟੀ ਨਾਲ ਜੁੜੇ ਅਧਿਆਪਕਾਂ, ਕਰਮਚਾਰੀਆਂ ਅਤੇ ਲੱਖਾਂ ਵਿਦਿਆਰਥੀਆਂ ਦੀ ਤਰਫ਼ੋਂ ਸਰਕਾਰ ਦਾ ਧੰਨਵਾਦ ਕਰਦੇ ਹਨ। 

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024