Punjab

6 ਸਾਲਾ ਮਾਸੂਮ ਦਾ ਗੋਲੀਆਂ ਮਾਰਕੇ ਕੀਤਾ ਕਤਲ

  • Punjabi Bulletin
  • Mar 16, 2023
6 ਸਾਲਾ ਮਾਸੂਮ ਦਾ ਗੋਲੀਆਂ ਮਾਰਕੇ ਕੀਤਾ ਕਤਲ
  • 141 views

ਮਾਨਸਾ-ਮਾਨਸਾ ਜ਼ਿਲ੍ਹੇ ਵਿਚ ਪੈਂਦੇ ਪਿੰਡ ਕੋਟਲੀ ਕਲਾਂ ਵਿਚ ਇਕ ਦਰਦਨਾਕ ਘਟਨਾ ਵਾਪਰਨ ਦੀ ਖਬਰ ਸਾਹਮਣ ਆਈ ਜਿੱਥੇ 6 ਸਾਲਾ ਬੱਚੇ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਜਾਣਕਾਰੀ ਮੁਤਾਬਕ ਦੋ ਬੁਲੇਟ ਸਵਾਰਾਂ ਨੇ ਪਿਤਾ ਅਤੇ ਭੈਣ ਦਾ ਹੱਥ ਫੜ ਕੇ ਪੈਦਲ ਜਾ ਰਹੇ 6 ਸਾਲ ਦੇ ਬੱਚੇ ਨੂੰ ਗੋਲੀ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਹ ਗੋਲੀਆਂ 6 ਸਾਲਾ ਬੱਚੇ ਦੇ ਪਿਤਾ ਲਈ ਸਨ ਪਰ ਨਿਸ਼ਾਨਾ ਮਾਸੂਮ ਬੱਚਾ ਬਣ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਬੱਚੇ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਘਟਨਾ ਤੋਂ ਬਾਅਦ ਪਿਤਾ ਤੁਰੰਤ ਆਪਣੇ ਬੱਚੇ ਨੂੰ ਸਿਵਲ ਹਸਪਤਾਲ ਲੈ ਗਏ। ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੇ ਬਾਅਦ ਤੋਂ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਘਟਨਾ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਿਸ ਨੇ ਮਾਨਸਾ ਤੇ ਆਸਪਾਸ ਦੇ ਇਲਾਕਿਆਂ ’ਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ।

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024