Punjab

ਗੁਰਦਾਸਪੁਰ ’ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ

  • Punjabi Bulletin
  • Mar 21, 2023
ਗੁਰਦਾਸਪੁਰ ’ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ
  • 144 views

ਗੁਰਦਾਸਪੁਰ-ਗੁਰਦਾਸਪੁਰ ਦੇ ਪਿੰਡ ਸਲਾਹਪੁਰ ’ਚ ਕੁੱਝ ਵਿਅਕਤੀਆਂ ਨੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ। ਇਸ ਮੌਕੇ ਕਤਲ ਕੀਤੇ ਗਏ ਨੌਜਵਾਨ ਦੇ ਪਿਉ ਨਾਲ ਵੀ ਮੁਲਜ਼ਮਾਂ ਨੇ ਕੁੱਟਮਾਰ ਕੀਤੀ ਜਿਸ ਤੋਂ ਬਾਅਦ ਉਸ ਨੂੰ ਗੰਭੀਰ ਰੂਪ ਵਿਚ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਪਿਉ-ਪੁੱਤਰ ਕਿਸੇ ਦੇ ਘਰ ਦਿਹਾੜੀ ਕਰਨ ਲਈ ਜਾਂਦੇ ਸਨ ਅਤੇ ਉਹਨਾਂ ਨੇ ਉਹਨਾਂ ਪਾਸੋਂ 200 ਰੁਪਏ ਉਧਾਰ ਲਏ ਜਦ ਉਹਨਾਂ ਨੇ ਪੈਸੈ ਵਾਪਿਸ ਮੰਗੇ ਤਾਂ ਦੋਵਾਂ ਵਿਚਕਾਰ ਬਹਿਸ ਬਾਜ਼ੀ ਸ਼ੁਰੂ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੁਲਜ਼ਮਾਂ ਨੇ ਸ਼ਾਮ ਵੇਲੇ ਜਦੋਂ ਪਿਉ-ਪੁੱਤ ਆਪਣੇ ਘਰ ਦੇ ਬਾਹਰ ਖੜ੍ਹੇ ਸਨ ਤਾਂ ਉਨ੍ਹਾਂ ਨੇ ਆ ਕੇ ਬੇਸਬਾਲ ਦੇ ਨਾਲ ਦੋਵਾਂ ’ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਨੌਜਵਾਨ ਸਾਜਨ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਉਸ ਦਾ ਪਿਤਾ ਮੰਗਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹੋਏ ਵਿਅਕਤੀ ਨੂੰ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।  ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024