ਚੰਡੀਗੜ੍ਹ-ਪੰਜਾਬ ਦੇ ਵਾਰਿਸ ਮੁਖੀ ਅੰਮ੍ਰਿਤਪਾਲ ਸਿੰਘ ਜੋ ਕਿ ਭਗੌੜਾ ਹੋਇਆ ਹੈ ਬਾਰੇ ਹਮੀਰਪੁਰ ਪੁਲਿਸ ਨੇ ਉਸ ਨਾਲ ਸਬੰਧਤ 4 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਜਾਣਕਾਰੀ ਮੁਤਾਬਕ ਹਿਰਾਸਤ ਵਿਚ ਲੈਣ ਪਿੱਛੋਂ ਪੁੱਛਗਿੱਛ ਤੋਂ ਬਾਅਦ ਉਹਨਾਂ ਨੂੰ ਛੱਡ ਦਿੱਤਾ ਗਿਆ। ਇਹ ਲੋਕ ਬਾਬਾ ਬਾਲਕ ਨਾਥ ਮੰਦਿਰ ਦੇਯੋਤਸਿੱਧ ਤੋਂ ਹਿਰਾਸਿਤ ਵਿਚ ਲਏ ਗਏ ਸਨ। ਉਨ੍ਹਾਂ ਨੂੰ ਇਲਾਕੇ ਦੇ ਵਿਝਦੀ ਸਥਿਤ ਪੁਲਿਸ ਚੌਕੀ ਵਿੱਚ ਲਿਜਾਇਆ ਗਿਆ। ਇਸ ਸਬੰਧੀ ਐਸਪੀ ਡਾਕਟਰ ਆਕ੍ਰਿਤੀ ਸ਼ਰਮਾ ਦਾ ਕਹਿਣਾ ਹੈ ਕਿ ਪੰਜਾਬ ਤੋਂ ਆਏ 4 ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ। ਉਹਨਾਂ ਨੂੰ ਪੁਲਿਸ ਚੌਕੀ ਲਿਆਂਦਾ ਗਿਆ, ਪਰ ਅੰਮ੍ਰਿਤਪਾਲ ਕੇਸ ਵਾਂਗ ਕੁਝ ਨਹੀਂ ਨਿਕਲਿਆ। ਜਿਸ ਕਾਰਨ ਉਹਨਾਂ ਨੂੰ ਰਿਹਾਅ ਕਰ ਦਿੱਤਾ ਗਿਆ। ਉਹ ਬਾਬਾ ਬਾਲਕ ਨਾਥ ਮੰਦਰ ਮੱਥਾ ਟੇਕਣ ਆਏ ਸਨ। ਜ਼ਿਕਰਯੋਗ ਹੈ ਕਿ ਪਿਛਲੇ ਇਕ ਹਫਤੇ ਤੋਂ ਹਿਮਾਚਲ ਪੁਲਿਸ ਨੂੰ ਮੰਦਰਾਂ ’ਚ ਆਉਣ ਵਾਲੇ ਸ਼ਰਧਾਲੂਆਂ ’ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਨਿਰਦੇਸ਼ ਦਿੱਤੇ ਗਏ ਸਨ। ਬਾਬਾ ਬਾਲਕ ਨਾਥ ਮੰਦਿਰ ਦੇਵਤਸਿੱਧ ਵਿੱਚ ਪੰਜਾਬ ਸੂਬੇ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਕਾਫੀ ਵੱਧ ਰਹੀ ਹੈ। ਸ਼ਨੀਵਾਰ ਅਤੇ ਐਤਵਾਰ ਨੂੰ ਲੱਖਾਂ ਸ਼ਰਧਾਲੂ ਇੱਥੇ ਪਹੁੰਚਦੇ ਹਨ। ਇਸੇ ਲਈ ਪੁਲਿਸ ਵੱਖ-ਵੱਖ ਥਾਵਾਂ ’ਤੇ ਨਾਕੇ ਲਗਾ ਕੇ ਅੰਮ੍ਰਿਤਪਾਲ ਦੇ ਮਾਮਲੇ ’ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਆਉਣ-ਜਾਣ ਵਾਲੇ ਵਾਹਨਾਂ ਅਤੇ ਉਨ੍ਹਾਂ ਵਿੱਚ ਸਵਾਰ ਯਾਤਰੀਆਂ ਬਾਰੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।