Punjab

ਪੰਜਾਬ ਸਰਕਾਰ ਨੇ ਪੰਜਾਬ ਵਾਸੀਆਂ ਨੂੰ ਤੰਦਰੁਸਤੀ ਪ੍ਰਦਾਨ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ

  • Punjabi Bulletin
  • Apr 05, 2023
ਪੰਜਾਬ ਸਰਕਾਰ ਨੇ ਪੰਜਾਬ ਵਾਸੀਆਂ ਨੂੰ ਤੰਦਰੁਸਤੀ ਪ੍ਰਦਾਨ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ
  • 106 views

ਪਟਿਆਲਾ-ਪੰਜਾਬ ਸਰਕਾਰ ਵੱਲੋਂ ‘ਸੀ.ਐੱਮ. ਦੀ ਯੋਗਸ਼ਾਲਾ’ ਦੇ ਬੈਨਰ ਹੇਠ ਪੰਜਾਬ ਵਾਸੀਆਂ ਨੂੰ ਹੋਰ ਵਧੇਰੇ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਪ੍ਰਦਾਨ ਕਰਨ ਦੇ ਮਨੋਰਥ ਨਾਲ ਇਕ ਵਿਸ਼ੇਸ਼ ਮਿਸ਼ਨ ਦੀ ਸ਼ੁਰੂਆਤ ਕੀਤੀ ਗਈ ਜਿਸ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਾਂਝੇ ਤੌਰ ’ਤੇ ਕੀਤਾ। ਇਸ ਦੌਰਾਨ ਮਨੁੱਖ ਲਈ ਤੰਦਰੁਸਤੀ ਨੂੰ ਸਭ ਤੋਂ ਜ਼ਰੂਰੀ ਪਹਿਲੂ ਕਰਾਰ ਦਿੰਦਿਆਂ, ਯੋਗਾ ਨੂੰ ਪਿੰਡਾਂ ਅਤੇ ਮੁਹੱਲਿਆਂ ਤੱਕ ਪਹੁੰਚਾਉਣ ਦਾ ਐਲਾਨ ਵੀ ਕੀਤਾ ਗਿਆ। ਸਮੂਹ ਪੰਜਾਬ ਵਾਸੀਆਂ ਨੂੰ ਯੋਗਾ ਅਪਣਾਉਣ ਦੀ ਅਪੀਲ ਕਰਦਿਆਂ ਦੋਹਾਂ ਆਗੂਆਂ ਨੇ ਕਿਹਾ ਕਿ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਛੁਟਕਾਰੇ ਲਈ ਇਹ ਵਧੇਰੇ ਕਾਰਗਰ ਪ੍ਰਕਿਰਿਆ ਹੈ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰੰਘ ਅਤੇ ਹਲਕਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਦੇਖਰੇਖ ਹੇਠ ਇੱਥੇ ਪੋਲੋ ਗਰਾਊਂਡ ਵਿਚਲੇ ਜਿਮਨੇਜ਼ੀਅਮ ਹਾਲ ਵਿੱਚ ਇਸ ਸਬੰਧੀ ਹੋਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਿੱਠ ਵੀ ਥਾਪੜੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਦੀ ਸ਼ਾਂਤੀ ਨਾਲ ਖਿਲਵਾੜ ਕਰਨ ਦੀ ਕਿਸੇ ਨੂੰ ਇਜਾਜ਼ਤ ਨਹੀਂ ਦੇਵੇਗੀ।  ਉਨ੍ਹਾਂ ਨਸ਼ਾ ਤਸਕਰੀ ਸਬੰਧੀ ਰਿਪੋਰਟ ਦੇ ਅੱੱਠ ਸਾਲਾਂ ਤੋਂ ਬੰਦ ਪਏ ਲਿਫਾਫ਼ੇ ਵੀ ਮਾਨ ਸਰਕਾਰ ਵੱਲੋਂ ਖੋਲ੍ਹੇ ਜਾਣ ਦਾ ਦਾਅਵਾ ਕੀਤਾ ਅਤੇ ਕਿਹਾ ਕਿ ਇਸ ’ਚ ਸ਼ਾਮਲ ਰਹੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੰਜਾਬ ਵਾਸੀਆਂ ਨੂੰ ਯੋਗਾ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਦਿੱਲੀ ’ਚ ਵੀ ਉਪ ਰਾਜਪਾਲ ਵੱੱਲੋਂ ਬੰਦ ਕਰਵਾਇਆ ਗਿਆ ਯੋਗਾ ਮੁੜ ਸ਼ੁਰੂ ਕੀਤਾ ਜਾਵੇਗਾ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੁੱਢਲੇ ਪੜਾਅ ਤਹਿਤ ਪਟਿਆਲਾ, ਫਗਵਾੜਾ, ਅੰਮ੍ਰਿਤਸਰ ਤੇ ਲੁਧਿਆਣਾ ’ਚ ਸ਼ੁਰੂ ਕੀਤੀਆਂ ਜਾ ਰਹੀਆਂ ਯੋਗਸ਼ਾਲਾਵਾਂ ਨੂੰ ਸੂਬੇ ਦੇ ਹੋਰ ਹਿੱਸਿਆਂ ਤੱਕ ਵੀ ਵਧਾਇਆ ਜਾਵੇਗਾ।  

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024