Punjab

ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ : ਭਗਵੰਤ ਮਾਨ

  • Punjabi Bulletin
  • Apr 06, 2023
ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ : ਭਗਵੰਤ ਮਾਨ
  • 140 views

ਚੰਡੀਗੜ੍ਹ-ਕੋਰੋਨਾ ਵਾਇਰਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਆਨ ਦਿੱਤਾ ਜਿਸ ਵਿਚ ਉਹਨਾਂ ਕਿਹਾ ਕਿ ਪੰਜਾਬ ’ਚ ਕੋਰੋਨਾ ਦੀ ਸਥਿਤੀ ਪੂਰੀ ਤਰ੍ਹਾਂ ਕੰਟਰੋਲ ’ਚ ਹੈ। ਉਹਨਾਂ ਨੇ ਟਵੀਟ ਵਿਚ ਲਿਖਿਆ ਕਿ ਪੰਜਾਬ ਵਿਚ ਕੋਰੋਨਾ ਦੀ ਸਥਿਤੀ ਬਿਲਕੁਲ ਕੰਟਰੋਲ ਵਿਚ ਹੈ। ਕੋਈ ਵੀ ਮਰੀਜ਼ ਵੈਂਟੀਲੇਟਰ ’ਤੇ ਨਹੀਂ ਹੈ”। ਇਸ ਬਾਰੇ ਮੁਖ ਮੰਤਰੀ ਨੇ ਅੱਗੇ ਲਿਖਿਆ ਕਿ ਹਸਪਤਾਲਾਂ ਵਿਚ ਸਾਰੀਆਂ ਮੈਡੀਕਲ ਸਹੂਲਤਾਂ, ਦਵਾਈਆਂ, ਆਕਸੀਜਨ ਵਗੈਰਾ ਦਾ ਪੂਰਾ ਪ੍ਰਬੰਧ ਹੈ। ਅਸੀਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹਾਂ। ਮੈਂ ਲਗਾਤਾਰ ਸਿਹਤ ਮੰਤਰਾਲੇ ਨਾਲ ਸੰਪਰਕ ਵਿੱਚ ਹਾਂ। ਖੁਸ਼ ਰਹੋ..ਤੰਦਰੁਸਤ ਰਹੋ”।

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024