ਚੰਡੀਗੜ੍ਹ-8 ਦਸੰਬਰ 1927 ਨੂੰ ਜਨਮੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲਾ ਦੀ ਉਮਰ ਵਿਚ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਸਿਹਤ ਠੀਕ ਨਾ ਹੋਣ ਕਾਰਨ ਪ੍ਰਕਾਸ਼ ਸਿੰਘ ਬਾਦਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਉਹਨ ਦੀ ਹਾਲਤ ਕਾਫੀ ਨਾਜ਼ੁਕ ਸੀ ਅਤੇ ਹਸਪਤਾਲ ਵਿਚ ਉਹਨਾਂ ਨੇ ਆਖਰੀ ਸਾਹ ਲਏ ਹਨ। ਪ੍ਰਕਾਸ਼ ਸਿੰਘ ਬਾਦਲ ਹੁਣ ਤੱਕ ਪੰਜਾਬ ਦੇ ਸਭ ਤੋਂ ਪਹਿਲੇ ਵਿਅਕਤੀ ਹਨ ਜੋ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਸਨ ਅਤੇ ਉਹਨਾਂ ਦਾ ਸਿਆਸੀ ਸਫ਼ਰ ਬਹੁਤ ਉਤਰਾਅ ਚੜਾਅ ਵਾਲਾ ਸੀ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ’ਤੇ ਸਿਆਸੀ, ਧਾਰਮਿਕ, ਰਾਜਨੀਤਿਕ ਸ਼ਖ਼ਸਤੀਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਪ੍ਰਕਾਸ਼ ਸਿੰਘ ਬਾਦਲ ਦੇ ਤੁਰ ਜਾਣ ਨਾਲ ਸਿਰਫ਼ ਸ਼੍ਰੋਮਣੀ ਅਕਾਲੀ ਦਲ ਨੂੰ ਹੀ ਨਹੀਂ ਉਹਨਾਂ ਦੇ ਪਰਿਵਾਰ ਨੂੰ ਵੀ ਬਹੁਤ ਵੱਡਾ ਘਾਟਾ ਪਿਆ ਜੋ ਕਦੇ ਪੂਰਾ ਨਹੀਂ ਹੋ ਸਕਦਾ।