ਜਲੰਧਰ-ਪੰਜਾਬ ਦੇ ਜ਼ਿਲ੍ਹੇ ਜਲੰਧਰ ਵਿਚ ਹੋਣ ਜਾ ਰਹੀਆਂ ਲੋਕ ਸਭਾ ਜ਼ਿਮਨੀ ਚੋਣਾਂ ਵਿਚ ਸਾਰੀਆਂ ਪਾਰਟੀਆਂ ਜ਼ੋਰ ਲਗਾ ਰਹੀਆਂ ਹਨ। ਜਾਣਕਾਰੀ ਮੁਤਾਬਕ ਲੋਕ ਸਭਾ ਜ਼ਿਮਨੀ ਚੋਣਾਂ ਕਾਂਗਰਸ ਲਈ ਗਲੇ ਦੀ ਹੱਡੀ ਬਣਦੀਆਂ ਜਾ ਰਹੀਆਂ ਹਨ। ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦ ਉਨ੍ਹਾਂ ਦ ਅਹੁਦੇਦਾਰਾਂ, ਕੌਂਸਲਰਾਂ ਦੇ ਨਾਲ-ਨਾਲ ਕਾਂਗਰਸ ਦੇ ਕੱਦਾਵਰ ਆਗੂ ਰਾਣਾ ਗੁਰਜੀਤ ਦੇ ਭਤੀਜੇ ਹਰਦੀਪ ਸਿੰਘ ਰਾਣਾ ਵੀ ਆਪਣੇ ਸੈਂਕੜੇ ਸਾਥੀਆਂ ਸਮੇਤ ਮੁੱਖ-ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ’ਆਪ ਪਰਿਵਾਰ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਸ. ਮਾਨ ਤੋਂ ਇਲਾਵਾ ਆਪ ਪੰਜਾਬ ਦੇ ਜਰਨਲ ਸਕੱਤਰ ਹਰਚੰਦ ਸਿੰਘ ਬਰਸਟ, ਜਲੰਧਰ ਤੋਂ ਪਾਰਟੀ ਉਮੀਦਵਾਰ ਸ਼ੁਸ਼ੀਲ ਕੁਮਾਰ ਰਿੰਕੂ ਵੀ ਸਵਾਗਤ ਲਈ ਮੌਜੂਦ ਸਨ। ਇਸ ਮੌਕੇ ਸ਼ਾਮਿਲ ਹੋਏ ਸਮੂਹ ਆਗੂਆਂ ਦਾ ’ਆਪ ਪਰਿਵਾਰ ਵਿੱਚ ਸਵਾਗਤ ਕਰਦਿਆਂ ਮੁੱਖ-ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਜਲੰਧਰ ਵਿੱਚ ਕਾਂਗਰਸ ਦਾ ਬਚਿਆ-ਖੁਚਿਆ ਆਧਾਰ ਵੀ ਹਰਦੀਪ ਸਿੰਘ ਰਾਣਾ ਅਤੇ ਬਾਕੀਆਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਖਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਕੋਈ ’ਆਪ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਖੁਸ਼ ਹੈ ਅਤੇ ਜਲਦ ਹੀ ਜਲੰਧਰ ਵਾਸੀ ਲੋਕ-ਸਭਾ ਵਿੱਚ ਸ਼ੁਸ਼ੀਲ ਕੁਮਾਰ ਰਿੰਕੂ ਦੇ ਰੂਪ ਵਿੱਚ ਆਪਣੀ ਆਵਾਜ਼ ਸੁਣਨਗੇ।