ਮੁਹਾਲੀ-ਸੰਦੀਪ ਨੰਗਲ ਅੰਬੀਆਂ ਜੋ ਕਿ ਪੰਜਾਬ ਦਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੀ ਜਿਸ ਦਾ ਕਤਲ ਕਰ ਦਿੱਤਾ ਗਿਆ ਸੀ ਦੇ ਸਬੰਧ ਵਿਚ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਕੌਰ ਨੇ ਅਪੀਲ ਕਾਰਵਾਈ ਕਰਨ ਲਈ ਕਿਹਾ ਸੀ ਜਿਸ ਦੇ ਤਹਿਤ ਕਾਰਵਾਈ ਕਰਦਿਆਂ ਪੁਲਿਸ ਨੇ ਕਤਲ ਕੇਸ ਦੇ ਮੁਲਜ਼ਮ ਸੁਰਜਨ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰੁਪਿੰਦਰ ਕੌਰ ਨੇ ਕਰੀਬ 6 ਮਹੀਨੇ ਪਹਿਲਾਂ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਅਪੀਲ ਕੀਤੀ ਸੀ ਕਿ ਪੁਲਿਸ ਸੁਰਜਨ ਚੱਠਾ ਨੂੰ ਤੁਰੰਤ ਗ੍ਰਿਫ਼ਤਾਰ ਕਰੇ। ਹਾਲਾਂਕਿ ਅਜੇ ਤੱਕ ਕਿਸੇ ਵੀ ਪੁਲਿਸ ਅਧਿਕਾਰੀ ਨੇ ਚੱਠਾ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਉਸ ਦੀ ਗ੍ਰਿਫਤਾਰੀ ਨੂੰ ਲੈ ਕੇ ਕੀਤੀ ਗਈ ਪੁਲਿਸ ਕਾਰਵਾਈ ਦਾ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ। ਇਸ ’ਚ ਪੁਲਿਸ ਉਸ ਨੂੰ ਗ੍ਰਿਫ਼ਤਾਰ ਕਰ ਕੇ ਲੈ ਜਾ ਰਹੀ ਹੈ।