Punjab

ਸੂਬਾ ਸਰਕਾਰ ਨੇ ਹੁਣ ਤੱਕ ਯੋਗ ਨੌਜਵਾਨਾਂ ਨੂੰ 29000 ਤੋਂ ਵੱਧ ਨੌਕਰੀਆਂ ਦਿੱਤੀਆਂ

  • Punjabi Bulletin
  • May 05, 2023
ਸੂਬਾ ਸਰਕਾਰ ਨੇ ਹੁਣ ਤੱਕ ਯੋਗ ਨੌਜਵਾਨਾਂ ਨੂੰ 29000 ਤੋਂ ਵੱਧ ਨੌਕਰੀਆਂ ਦਿੱਤੀਆਂ
  • 140 views

ਲੁਧਿਆਣਾ-ਪੰਜਾਬ ਵਿਚ ਆਮ ਆਦਮੀ ਪਾਰਟੀ ਨੇ 80 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸੂਬੇ ਵਿੱਚ ਚੱਲ ਰਹੇ ਅਜਿਹੇ ਕਲੀਨਿਕਾਂ ਦੀ ਕੁੱਲ ਗਿਣਤੀ ਹੁਣ 580 ਹੋ ਗਈ ਹੈ। ਜਾਣਕਾਰੀ ਮੁਤਾਬਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਨਾਲ ਹੁਣ ਸੂਬੇ ਵਿੱਚ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਲਗਭਗ 580 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ 580 ਕਲੀਨਿਕ ਤਿੰਨ ਪੜਾਵਾਂ ਵਿੱਚ ਸੂਬੇ ਦੇ ਲੋਕਾਂ ਦੀ ਸੇਵਾ ਵਿੱਚ ਸ਼ਾਮਲ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਕਲੀਨਿਕ ਪਹਿਲਾਂ ਹੀ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋਏ ਹਨ ਅਤੇ ਬੜੇ ਸੁਚਾਰੂ ਢੰਗ ਨਾਲ ਬਾਖੂਬੀ ਕੰਮ ਕਰ ਰਹੇ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਇਹ ਕਲੀਨਿਕ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਅਤੇ ਜਾਂਚ ਸਹੂਲਤਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਭਰ ਦੇ 25.63 ਲੱਖ ਮਰੀਜ਼ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਲਾਭ ਉਠਾ ਚੁੱਕੇ ਹਨ। ਇਸੇ ਤਰਾਂ ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ‘ਤੇ ਕੁੱਲ 41 ਕਿਸਮ ਦੇ ਡਾਇਗਨੌਸਟਿਕ ਟੈਸਟ ਮੁਫਤ ਕੀਤੇ ਜਾ ਰਹੇ ਹਨ ਅਤੇ 30 ਅਪ੍ਰੈਲ ਤੱਕ ਕੁੱਲ 1.78 ਲੱਖ ਮਰੀਜਾਂ ਨੇ ਇਨਾਂ ਕਲੀਨਿਕਾਂ ਤੋਂ ਟੈਸਟ ਕਰਵਾਏ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਵੱਡੇ ਮਾਣ ਵਾਲੀ ਗੱਲ ਇਹ ਵੀ ਹੈ ਕਿ ਇਨ੍ਹਾਂ ਕਲੀਨਿਕਾਂ ਨੇ ਸੂਬੇ ਵਿੱਚ ਫੈਲੀਆਂ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕਰਨ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਜਿਹੀਆਂ ਬਿਮਾਰੀਆਂ ਦਾ ਟਾਕਰਾ ਕਰਨ ਲਈ ਇੱਕ ਡੇਟਾਬੇਸ ਤਿਆਰ ਕਰਨ ਵਿੱਚ ਸਰਕਾਰ ਦੀ ਭਰਪੂਰ ਮਦਦ ਕੀਤੀ ਹੈ।  ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਸੂਬੇ ਵਿੱਚ ਯੋਗ ਨੌਜਵਾਨਾਂ ਨੂੰ 29000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਯੋਗਤਾ ਅਤੇ ਪਾਰਦਰਸ਼ਤਾ ਸਮੁੱਚੀ ਭਰਤੀ ਪ੍ਰਕਿਰਿਆ ਦਾ ਇੱਕੋ ਇੱਕ ਆਧਾਰ ਹੈ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਸਮਰੱਥਾ ਦੇ ਆਧਾਰ ‘ਤੇ ਹੋਰ ਨੌਕਰੀਆਂ ਦਿੱਤੀਆਂ ਜਾਣਗੀਆਂ।   

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024