ਕੈਨੇਡਾ-ਕੈਨੇਡਾ ਵਿਚ ਸ਼ਨੀਵਾਰ ਨੂੰ ਚੋਣਾਂ ਹੋਈਆਂ ਜਿਨ੍ਹਾਂ ਦੇ ਨਤੀਜੇ ਸੋਮਵਾਰ ਨੂੰ ਐਲਾਨੇ ਗਏ। ਇਨ੍ਹਾਂ ਚੋਣਾਂ ਵਿਚ ਸੱਤਾਧਾਰੀ ਲਿਬਰਲ ਪਾਰਟੀ ਦੇ ਨਵੇਂ ਪ੍ਰਧਾਨ ਨੂੰ ਚੁਣ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਲਿਬਰਲ ਪਾਰਟੀ ਦੇ ਨਵੇਂ ਚੁਣੇ ਪ੍ਰਧਾਨ ਭਾਰਤੀ ਮੂਲ ਦੇ 46 ਸਾਲਾ ਸਚਿਤ ਮਹਿਰਾ ਹਨ। ਇਨ੍ਹਾਂ ਚੋਣਾਂ ਵਿਚ ਸਚਿਤ ਮਹਿਰਾ ਨੇ ਮੀਰਾ ਅਹਿਮਦ ਨੂੰ ਹਰਾਇਆ। ਦੱਸ ਦਈਏ ਕਿ ਸਚਿਤ ਮਹਿਰਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਕਰੀਬੀ ਦੋਸਤ ਹਨ ਅਤੇ ਕਰੀਬ 32 ਸਾਲਾਂ ਤੋਂ ਲਿਬਰਲ ਪਾਰਟੀ ਨਾਲ ਜੁੜੇ ਹੋਏ ਹਨ। ਜ਼ਿਕਰਯੋਗ ਹੈ ਕਿ ਕੈਨੇਡਾ ਵਿਚ 2025 ਵਿਚ ਆਮ ਚੋਣਾਂ ਹੋਣ ਜਾ ਰਹੀਆਂ ਹਨ। ਟਰੂਡੋ ਗਠਜੋੜ ਨਾਲ ਸਰਕਾਰ ਚਲਾ ਰਹੇ ਹਨ। ਇਸ ਦੇ ਲਈ ਕਾਮਨ ਮਿਨੀਮਮ ਪ੍ਰੋਗਰਾਮ ਬਣਾਉਣ ਵਿਚ ਸਚਿਤ ਦੀ ਅਹਿਮ ਭੂਮਿਕਾ ਸੀ। ਮੀਰਾ ਅਹਿਮਦ ਜੋ ਕਿ ਪਹਿਲਾਂ ਪਾਰਟੀ ਪ੍ਰਧਾਨ ਸਨ ਦੇ ਆਪੋਜੀਸ਼ਨ ਵਿਚ ਹੋਣ ਕਾਰਨ ਇਹ ਮੁਕਾਬਲਾ ਕਾਫੀ ਸਖਤ ਮੰਨਿਆ ਜਾ ਰਿਹਾ ਸੀ। ਦੱਸ ਦਈਏ ਕਿ ਦੇਸ਼ ਵਿਚ ਆਮ ਚੋਣਾਂ 2025 ਵਿਚ ਹੋਣੀਆਂ ਹਨ, ਪਰ ਇਸ ਤੋਂ ਪਹਿਲਾਂ ਰਾਜਾਂ ਵਿੱਚ ਵੀ ਚੋਣ ਸਰਗਰਮੀਆਂ ਜਾਰੀ ਹਨ। ਇਨ੍ਹਾਂ ਚੋਣਾਂ ਵਿੱਚ ਪਾਰਟੀ ਨੂੰ ਜਿਤਾਉਣ ਦੀ ਜ਼ਿੰਮੇਵਾਰੀ ਸਚਿਤ ਦੀ ਹੋਵੇਗੀ।