Punjab

ਅਦਾਲਤ ਨੇ ਹਟਾਈ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਤੋਂ ਪਾਬੰਦੀ

  • Punjabi Bulletin
  • May 09, 2023
ਅਦਾਲਤ ਨੇ ਹਟਾਈ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਤੋਂ ਪਾਬੰਦੀ
  • 92 views

ਚੰਡੀਗੜ੍ਹ-ਪੰਜਾਬ ਦੇ ਮਸ਼ਹੂਰ ਗਾਇਕ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਜਿਸ ਵਿਚ ਦਲਜੀਤ ਦੋਸਾਂਝ ਅਤੇ ਪਰਣੀਤੀ ਚੋਪਣਾ ਨੇ ਮੁੱਖ ਭੂਮਿਕਾ ਨਿਭਾਈ ਹੈ ’ਤੇ ਅਦਾਲਤ ਨੇ ਲੱਗੀ ਰੋਕ ਹਟਾ ਦਿੱਤੀ ਹੈ। ਜਾਣਕਾਰੀ ਮੁਤਾਬਕ ਇਹ ਰੋਕ ਹਟਾਏ ਜਾਣ ਤੋਂ ਬਾਅਦ ਰਿਲਾਇੰਸ ਐਂਟਰਟੇਨਮੈਂਟ, ਇਮਤਿਆਜ਼ ਅਲੀ ਨਿਰਮਾਤਾ, ਅਦਾਕਾਰ ਦਿਲਜੀਤ ਦੋਸਾਂਝ, ਅਦਾਕਾਰਾ ਪਰਿਣੀਤੀ ਚੋਪੜਾ ਅਤੇ ਹੋਰਾਂ ਨੂੰ ਵੱਡੀ ਰਾਹਤ ਮਿਲੀ ਹੈ। ਸਿਵਲ ਜੱਜ ਸੀਨੀਅਰ ਡਿਵੀਜ਼ਨ ਸੁਮਿਤ ਮੱਕੜ ਨੇ ਸੁਣਵਾਈ ਕਰਦਿਆਂ ਪਟੀਸ਼ਨਰ ਦੀ ਸਟੇਅ ਦੀ ਅਰਜ਼ੀ ਰੱਦ ਕਰ ਦਿੱਤੀ। ਇਸ ਸਬੰਧੀ ਮਾਮਲੇ ਦੀ ਅਗਲੀ ਸੁਣਵਾਈ 7 ਜੁਲਾਈ ਨੂੰ ਹੋਵੇਗੀ। ਇਸ ਤੋਂ ਪਹਿਲਾਂ, ਤਤਕਾਲੀ ਸਿਵਲ ਜੱਜ, ਸੀਨੀਅਰ ਡਵੀਜ਼ਨ, ਹਰਸਿਮਰਨਜੀਤ ਸਿੰਘ ਨੇ ਰਿਲਾਇੰਸ ਐਂਟਰਟੇਨਮੈਂਟ, ਇਮਤਿਆਜ਼ ਅਲੀ ਨਿਰਮਾਤਾ ਅਤੇ ਹੋਰਾਂ ਤੋਂ ਇਲਾਵਾ ਅਮਰ ਸਿੰਘ ਚਮਕੀਲਾ ਅਤੇ ਉਨ੍ਹਾਂ ਦੀ ਪਤਨੀ ਗੁਰਮੇਲ ਕੌਰ ਨੂੰ ਅਮਰ ਸਿੰਘ ਚਮਕੀਲਾ ਅਤੇ ਬੀਬੀ ਅਮਰਜੋਤ ਕੌਰ ਦੀ ਬਾਇਓਪਿਕ ਦੇ ਪ੍ਰਸਾਰਣ, ਰਿਲੀਜ਼, ਅਪਲੋਡ, ਸਟਰੀਮਿੰਗ ਕਰਨ ਤੋਂ ਰੋਕ ਦਿੱਤਾ ਸੀ।  

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024