Punjab

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨੇ

  • Punjabi Bulletin
  • May 24, 2023
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨੇ
  • 93 views

ਮੁਹਾਲੀ-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ 12ਵੀਂ ਜਮਾਤ ਦੇ ਨਤੀਜੇ ਐਲਾਨੇ ਜਿਸ ਵਿਚ ਪਹਿਲੇ ਤਿੰਨ ਸਥਾਨ ਕੁੜੀਆਂ ਨੇ ਹਾਸਲ ਕੀਤੇ ਹਨ। ਜਾਣਕਾਰੀ ਮੁਤਾਬਕ ਹਿਊਮੈਨਟੀਜ ਗਰੁੱਪ ਵਿਚ ਪਹਿਲਾਂ ਸਥਾਨ  ਦਸ਼ਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਦੀ ਸੁਜਾਨ ਕੌਰ ਨੇ ਹਾਸਲ ਕੀਤਾ ਹੈ ਉਸਨੇ 500 ਵਿਚੋਂ 500 ਨੰਬਰ ਹਾਸਲ ਕੀਤੇ ਹਨ। ਇਸੇ ਤਰ੍ਹਾਂ ਐਮ.ਐਸ.ਡੀ.ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਠਿੰਡਾ ਦੀ ਸ਼ਰੇਆ ਸਿੰਗਲਾ ਨੇ 498 ਨੰਬਰ ਹਾਸਲ ਕਰ ਕੇ ਦੂਸਰਾ ਸਥਾਨ ਹਾਸਲ ਕੀਤਾ ਹੈ। ਲੁਧਿਆਣਾ ਦੇ ਬੀ.ਸੀ.ਐਮ. ਸੀਨੀਅਰ ਸੈਕੰਡਰੀ ਸਕੂਲ ਐਚ.ਐਮ 150 ਜਮਾਲਪੁਰ ਕਲੋਨੀ ਫੋਕਲ ਪੁਆਇੰਟ ਲੁਧਿਆਣਾ ਨੇ 497 ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। ਬੋਰਡ ਵੱਲੋਂ ਅੱਜ ਐਲਾਨੇ ਗਏ ਨਤੀਜਿਆਂ ਅਨੁਸਾਰ ਸਾਇੰਸ  98.68 , ਕਾਮਰਸ 98.30 ਫੀਸਦ, ਹਿਊਮੈਨਿਟੀ 90.62 ਅਤੇ ਵੋਕੇਸ਼ਨਲ ਦਾ  ਦਾ ਨਤੀਜਾ 84.66 ਫੀਸਦੀ  ਰਿਹਾ। ਇਸ ਸਾਲ 6.25 ਫੀਸਦੀ ਕੰਪਾਰਟਮੈਂਟ ਆਈਆਂ ਹਨ। ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਵਾਰ  296709  ਵਿਦਿਆਰਥੀ ਪੇਪਰਾਂ ਵਿੱਚ ਬੈਠੇ ਸਨ , ਜਿਨਾਂ ਵਿਚੋਂ 274378 ਵਿਦਿਆਰਥੀ ਪਾਸ ਹੋਏ ਹਨ ਜਦਕਿ 3637 ਵਿਦਿਆਰਥੀ ਫੇਲ ਹੋਏ ਹਨ। ਇਸ ਤੋਂ ਇਲਾਵਾ 18569 ਵਿਦਿਆਰਥੀਆਂ ਦੀ ਕੰਪਾਰਟਮੈਂਟ ਆਈ ਹੈ ਅਤੇ 125 ਵਿਦਿਅਰਥੀਆਂ ਦਾ ਨਤੀਜਾ ਰੋਕਿਆ ਗਿਆ ਹੈ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ,ਅਧਿਆਪਕਾਂ ਅਤੇ ਉਨਾਂ ਦੇ ਮਾਪਿਆਂ ਨੂੰ ਵਧੀਆਂ ਨਤੀਜਿਆਂ ਲਈ ਵਧਾਈ ਦਿੱਤੀ ਹੈ।


Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024