ਚੰਡੀਗੜ੍ਹ-ਜਲੰਧਰ ਵਿਚ ਅੱਜ ਇਕ ਸਰਬ ਪਾਰਟੀ ਮੀਟਿੰਗ ਹੋਈ ਜਿਸ ਵਿਚ ਇਕ-ਦੂਜੇ ਦੇ ਕੱਟੜ ਵਿਰੋਧੀ ਰਹੇ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਨੇ ਇਕ-ਦੂਜੇ ਨੂੰ ਜੱਫੀਆਂ ਪਾਈਆਂ। ਜਾਣਕਾਰੀ ਮੁਤਾਬਕ ਵਿਧਾਨ ਸਭਾ ’ਚ ਇਕ-ਦੂਜੇ ਤੋਂ ਦੂਰੀ ਬਣਾ ਕੇ ਰੱਖਣ ਵਾਲੇ ਅਤੇ ਇਕ-ਦੂਜੇ ਖਿਲਾਫ਼ ਭੱਦੀ ਬਿਆਨਬਾਜ਼ੀ ਕਰਨ ਵਾਲੇ ਲੋਕ ਸਰਬ ਪਾਰਟੀ ਮੀਟਿੰਗ ’ਚ ਦੋਸਤੀ ਦਾ ਹੱਥ ਅੱਗੇ ਵਧਾਇਆ। ਮਜੀਠੀਆ ਤੋਂ ਜੱਫੀ ਪਾਉਣ ਤੋਂ ਬਾਅਦ ਸਿੱਧੂ ਨੇ ਮਜ਼ਾਕੀਆ ਲਹਿਜੇ ’ਚ ਕਿਹਾ ਕਿ ਜੱਫੀ ਪਾਈ ਹੈ, ਪੱਪੀ ਨਹੀਂ ਲਾਈ। ਇਸ ’ਤੇ ਪੂਰੇ ਹਾਲ ’ਚ ਸ਼ੋਰ ਮਚ ਗਿਆ। ਸਿੱਧੂ ਨੇ ਕਿਹਾ ਕਿ ਉਨ੍ਹਾਂ ਦੀ ਮਜੀਠੀਆ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ। ਆਪਸੀ ਮਤਭੇਦ ਵਿਚਾਰਧਾਰਾ ਅਤੇ ਪਾਰਟੀ ਦੇ ਹਨ ਜੋ ਭਵਿੱਖ ਵਿਚ ਵੀ ਰਹਿਣਗੇ। ਸਿੱਧੂ ਨੇ ਕਿਹਾ ਕਿ ਦੂਰੀ ਇੰਨੀ ਵੀ ਨਹੀਂ ਹੋਣੀ ਚਾਹੀਦੀ ਕਿ ਹੱਥ ਮਿਲਾਉਣ ਦੇ ਵੀ ਯੋਗ ਨਾ ਹੋਵੇ। ਉਨ੍ਹਾਂ ਕਿਹਾ ਕਿ ਮੈਂ ਮਜੀਠੀਆ ਨਾਲ ਕਾਫੀ ਦੂਰੀ ਬਣਾ ਲਈ ਸੀ, ਮੈਂ ਮੰਨਦਾ ਹਾਂ ਕਿ ਇਹ ਮੇਰੀ ਗਲਤੀ ਸੀ। ਬੰਦਾ ਚ ਚਾਹੇ ਜਿੰਨੇ ਮਰਜ਼ੀ ਗਿਲੇ ਸ਼ਿਕਵੇ ਹੋਣ ਪਰ ਜਦੋਂ ਉਹ ਦੁਨੀਆ ਦੇ ਸਾਹਮਣੇ ਮਿਲਣ ਤਾਂ ਘੱਟੋ-ਘੱਟ ਹੱਥ ਮਿਲਾਉਣ ਦੇ ਯੋਗ। ਮੇਰੇ ਵੀ ਮਤਭੇਦ ਹਨ, ਪਰ ਉਹ ਸਿਆਸੀ ਹਨ।